ਮਾਨਤੋਵਾ, 18 ਅਗਸਤ (ਗੁਰਪ੍ਰੀਤ ਸਿੰਘ ਖਹਿਰਾ) - ਸ੍ਰੀ ਗੁਰੂ ਰਵਿਦਾਸ ਧਾਮ ਬੈਰਗਾਮੋ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜੋਤੀ-ਜੋਤ ਦਿਵਸ ਮਿਤੀ 22 ਅਗਸਤ ਦਿਨ ਐਤਵਾਰ ਨੂੰ ਬਹੁਤ ਹੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆ ਪ੍ਰਧਾਨ ਸ: ਬਲਜੀਤ ਸਿੰਘ ਬੰਗੜ ਨੇ ਦੱਸਿਆ ਕਿ ਐਤਵਾਰ ਨੂੰ ਰੱਖੇ ਗਏ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਜਾਣਗੇ। ਭੋਗ ਉਪਰੰਤ ਇੰਡਿਆ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਹੋਏ ਬਾਬਾ ਪਿਆਰਾ ਸਿੰਘ ਜੰਮੂ ਵਾਲੇ ਅਤੇ ਨੋਵੇਲਾਰਾ ਇਟਲੀ ਤੋਂ ਬੀਬੀ ਸੁਖਵਿੰਦਰ ਹਮਦਰਦ ਵੱਲੋਂ ਸੰਗਤ ਨੂੰ ਕਥਾ-ਕੀਰਤਨ ਨਾਲ ਨਿਹਾਲ ਕੀਤਾ ਜਾਵੇਗਾ। ਗੁਰੂ ਘਰ ਦੀ ਸਾਰੀ ਹੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਨੂੰ ਇਸ ਸਮਾਗਮ ਵਿੱਚ ਹੁੰਮਹੁਮਾ ਕੇ ਪਹੁੰਚਣ ਦੀ ਬੇਨਤੀ ਕੀਤੀ ਗਈ ਹੈ।
ਬੈਰਗਾਮੋ ਵਿਖੇ 22 ਅਗਸਤ ਨੂੰ ਮਨਾਇਆ ਜਾਵੇਗਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜੋਤੀ-ਜੋਤ ਦਿਵਸ
- Wednesday, 18 August 2010 21:48









