Tuesday, Feb 07th

Last update12:23:14 AM GMT

ਗੁਰਦੁਆਰਾ ਸਿੰਘ ਸਭਾ ਕੌਰਤੀਨੋਵਾ ਵਿਖੇ ਭਾਈ ਰਣਜੀਤ ਸਿੰਘ ਦਾ ਨਿੱਘਾ ਸਵਾਗਤ

ਮਾਨਤੋਵਾ, 23 ਅਗਸਤ (ਗੁਰਪ੍ਰੀਤ ਸਿੰਘ ਖਹਿਰਾ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦਾ ਗੁਰਦੁਆਰਾ ਸਿੰਘ ਸਭਾ ਕੌਰਤੀਨੋਵਾ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਨਾਲ ਉਥੇ ਪੰਥ ਸਬੰਧੀ ਵਿਚਾਰ-ਵਿਟਾਂਦਰਾ ਕੀਤਾ ਗਿਆ। ਇਸ ਮੌਕੇ ’ਤੇ ਭਾਈ ਰਣਜੀਤ ਸਿੰਘ ਨੇ ਬੋਲਦਿਆਂ ਕਿਹਾ ਕਿ, ਸ਼੍ਰੋਮਣੀ ਕਮੇਟੀ ਦੀਆਂ ਅਗਾਮੀ ਚੋਣਾਂ ਦੌਰਾਨ ਸੰਗਤਾਂ ਪੰਥਕ ਉਮੀਦਵਾਰਾਂ ਨੂੰ ਅੱਗੇ ਲੈ ਕੇ ਆਉਣ, ਤਾਂ ਜੋ ਸਿੱਖੀ ’ਤੇ ਪੂਰਾ ਪਹਿਰਾ ਦਿੱਤਾ ਜਾ ਸਕੇ। ਇਸ ਮੌਕੇ ਇਟਲੀ ਸਿੱਖ ਕੌਂਸਲ ਦੇ ਪ੍ਰਧਾਨ ਸ: ਜਸਵੀਰ ਸਿੰਘ ਤੂਰ, ਪੰਥਕ ਆਗੂ ਸ: ਗੁਰਵਿੰਦਰ ਸਿੰਘ ਪਾਂਸ਼ਟਾ, ਭਾਈ ਹਰਪਾਲ ਸਿੰਘ ਦਾਦੂਵਾਲ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਪਰਮਜੀਤ ਸਿੰਘ ਰੇਜੋਏਮੀਲਿਆ, ਭਾਈ ਹਰਪਾਲ ਸਿੰਘ, ਭਾਈ ਪ੍ਰਿਥੀਪਾਲ ਸਿੰਘ, ਭਾਈ ਬਲਵਿੰਦਰ ਸਿੰਘ ਵਿਚੈਂਸਾ, ਭਾਈ ਨਰਿੰਦਰ ਸਿੰਘ, ਸ: ਇੰਦਰਜੀਤ ਸਿੰਘ ਲਿੱਧੜ, ਭਾਈ ਹਰੀ ਸਿੰਘ, ਭਾਈ ਜਸਵੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੰਥਕ ਆਗੂ ਹਾਜਰ ਸਨ। ਆਖਿਰ ਵਿੱਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਭਾਈ ਰਣਜੀਤ ਸਿੰਘ ਨੂੰ ਸਿਰਪਾਓ ਭੇਟ ਕੀਤਾ ਗਿਆ।

Joomla Templates and Joomla Extensions by ZooTemplate.Com

Add comment


Security code
Refresh