Saturday, May 19th

Last update11:08:48 PM GMT

ਨੋਵੇਲਾਰਾ ਵਿਖੇ ਭਾਰਤੀ ਅੰਬੈਸੀ ਦਾ ਕੈਂਪ 12 ਫਰਵਰੀ ਨੂੰ

ਗੁਰਦੁਆਰਾ ਕਮੇਟੀ ਵੱਲੋਂ ਕੈਂਪ ਵਿੱਚ ਪਹੁੰਚਣ ਦੀ ਅਪੀਲ

ਗੁਰਦੁਆਰਾ ਪ੍ਰਬੰਧਕ ਕਮੇਟੀ ਨੋਵੇਲਾਰਾ ਰਿਜੋਮੀਲੀਆ ਦੇ ਅਹੁਦੇਦਾਰ 12 ਫਰਵਰੀ ਨੂੰ ਲਗਾਏ ਜਾ ਰਹੇ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ। ਫੋਟੋ : ਸਾਧੂ ਸਿੰਘ

altਨੋਵੇਲਾਰਾ (ਇਟਲੀ) 5 ਫਰਵਰੀ (ਹਰਦੀਪ ਸਿੰਘ ਕੰਗ) - ਇਟਲੀ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਨੋਵੇਲਾਰਾ ਰਿਜੋਮੀਲੀਆ ਵਿਖੇ ਭਾਰਤੀ ਅੰਬੈਸੀ ਮਿਲਾਨ ਦਾ ਇਕ ਵਿਸ਼ੇਸ਼ ਕੈਂਪ ਮਿਤੀ 12 ਫਰਵਰੀ ਨੂੰ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦਾ ਪ੍ਰਬੰਧ ਗੁਰਦੁਆਰਾ ਪ੍ਰਬੰਧਕ ਕਮੇਟੀ ਨੋਵੇਲਾਰਾ ਵੱਲੋਂ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੋਵੇਲਾਰਾ ਰਿਜੋਮੀਲੀਆ ਦੀ ਪ੍ਰਬੰਧਕ ਕਮੇਟੀ ਦੇ ਭਾਈ ਹਰਪਾਲ ਸਿੰਘ, ਭਾਈ ਇਕਬਾਲ ਸਿੰਘ ਸੋਢੀ, ਭਾਈ ਜੁਗਿੰਦਰ ਸਿੰਘ ਲਾਂਬੜਾ, ਭਾਈ ਚਰਨਜੀਤ ਸਿੰਘ ਵਾਲੀਆ, ਭਾਈ ਸੇਵਾ ਸਿੰਘ ਫੌਜੀ, ਭਾਈ ਭਗਵਾਨ ਸਿੰਘ, ਭਾਈ ਹਰਦੇਵ ਸਿੰਘ, ਭਾਈ ਦਰਬਾਰਾ ਸਿੰਘ, ਭਾਈ ਦਵਿੰਦਰ ਸਿੰਘ ਆਦਿ ਨੇ ਕਿਹਾ ਕਿ, ਕੈਂਪ ਸਬੰਧੀ ਸਾਰੀਆਂ ਤਿਆਰੀਆਂ ਬਹੁਤ ਹੀ ਸੁਚੱਜੇ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਭਾਰਤੀ ਭਾਈਚਾਰੇ ਨੂੰ ਇਹ ਪੁਰਜੋਰ ਅਪੀਲ ਕੀਤੀ ਹੈ ਕਿ 12 ਫਰਵਰੀ ਨੂੰ ਕੈਂਪ ਵਿੱਚ ਪਹੁੰਚ ਕੇ ਕੈਂਪ ਦਾ ਲਾਭ ਲਿਆ ਜਾਵੇ।

Joomla Templates and Joomla Extensions by ZooTemplate.Com

Add comment


Security code
Refresh