Saturday, May 19th

Last update11:08:48 PM GMT

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਰਕਾਰ ਨੂੰ ਠੋਸ ਉਪਰਾਲੇ ਕਰਨੇ ਚਾਹੀਦੇ ਹਨ

ਰੋਮ (ਇਟਲੀ) 19 ਫਰਵਰੀ (ਹਰਦੀਪ ਸਿੰਘ ਕੰਗ) - ਨਸ਼ਿਆਂ ਦੇ ਮੂੰਹ ਪੈ ਰਹੀ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਭੈੜੀ ਆਦਤ ਕੋਲੋਂ ਦੂਰ ਰੱਖਣ ਦੇ ਲਈ ਸਰਕਾਰ ਨੂੰ ਨਿੱਗਰ ਉਪਰਾਲੇ ਕਰਨੇ ਚਾਹੀਦੇ ਹਨ। ਇਸ ਗੱਲ ਦਾ ਪ੍ਰਗਟਾਵਾ ਵੇਰੋਨਾ ਨੇੜਲੇ ਕਸਬਾ ਵੈਰੋਨੇਲਾ ਵਿਖੇ ਪੰਜਾਬੀ ਭਾਈਚਾਰੇ ਦੀਆਂ ਵੱਖ ਵੱਖ ਸਖਸ਼ੀਅਤਾਂ ਦੁਆਰਾ ਕੀਤੀ ਗਈ ਇਕ ਮੀਟਿੰਗ ਦੌਰਾਨ ਕੀਤਾ ਗਿਆ। ਇਸ ਮੀਟਿੰਗ ਨੂੰ ਸਬੋਧਿਤ ਹੁੰਦਿਆ ਹਰਪਾਲ ਸਿੰਘ ਦਾਦੂਵਾਲ ਅਤੇ ਰਾਜਿੰਦਰ ਸਿੰਘ ਆਦਿ ਨੇ ਕਿਹਾ ਕਿ, ਅੱਜ ਸਾਡੀ ਨੌਜਵਾਨ ਪੀੜ੍ਹੀ ਦਿਨੋਂ ਦਿਨ ਨਸ਼ਿਆਂ ਦੀ ਗ੍ਰਿਫਤ ਵਿੱਚ ਆ ਰਹੀ ਹੈ। ਇਸ ਦਾ ਇਕ ਕਾਰਨ ਜਿੱਥੇ ਪੰਜਾਬ ਵਿੱਚ ਬੇਰੁਜਗਾਰੀ ਦਾ ਵਧਣਾ ਹੈ, ਉੱਥੇ ਨਾਲੋ-ਨਾਲ ਮਾਪਿਆਂ ਦੁਆਰਾ ਆਪਣੇ ਬੱਚਿਆਂ ਦੀ ਸਹੀ ਤਰ੍ਹਾਂ ਨਾਲ ਨਿਗਰਾਨੀ ਨਾ ਕਰਨਾ ਹੈ। ਆਗੂਆਂ ਨੇ ਕਿਹਾ ਕਿ, ਪੜ੍ਹ ਲਿਖ ਕੇ ਅੱਜ ਦੇ ਨੌਜਵਾਨ ਢੁੱਕਵਾਂ ਰੁਜਗਾਰ ਨਾ ਮਿਲਣ ਕਰਕੇ ਨਿਰਾਸ਼ਾ ਦੇ ਆਲਮ ਵਿੱਚ ਘਿਰ ਜਾਂਦੇ ਹਨ ਅਤੇ ਨਸ਼ਿਆਂ ਦਾ ਸੇਵਨ ਕਰਨ ਲੱਗ ਜਾਂਦੇ ਹਨ। ਇਸ ਲਈ ਸਰਕਾਰ ਨੂੰ ਵਧ ਰਹੀ ਬੇਰੁਜਗਾਰੀ ਨੂੰ ਦੂਰ ਕਰਨ ਲਈ ਉਪਰਾਲੇ ਕਰਨੇ ਚਾਹੀਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਮਨਜਿੰਦਰ ਸਿੰਘ, ਸੁਰਿੰਦਰ ਸਿੰਘ, ਭੁਪਿੰਦਰਜੀਤ ਸਿੰਘ, ਸੁਖਜਿੰਦਰ ਸਿੰਘ, ਮਨਜਿੰਦਰ ਸਿੰਘ ਧਾਮੀ, ਅਮਨਦੀਪ ਸਿੰਘ, ਮਲਕੀਤ ਸਿੰਘ ਸੰਧੂ, ਗੁਰਪ੍ਰੀਤ ਸਿੰਘ ਵਿਰਕ ਆਦਿ ਵੀ ਹਾਜਰ ਸਨ।

Joomla Templates and Joomla Extensions by ZooTemplate.Com

Add comment


Security code
Refresh